ਲਕਸਰ। ਜਗਜੀਤ ਸਿੰਘ ਜੱਗਾ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਪੁਲਿਸ ਵਲੋਂ ਬੇਰਹਿਮੀ ਨਾਲ ਕੁਟਮਾਰ ਅਤੇ ਧਾਰਮਿਕ ਚਿੰਨ੍ਹ ਦੀ ਬੇਅਦਬੀ ਦੇ ਮਾਮਲੇ ਵਿੱਚ ਦਿੱਤੇ ਗਏ ਸੁਨੇਹੇ ਨੂੰ ਲੈ ਕੇ ਆਸ-ਪਾਸ ਦੇ ਸਿੱਖ ਭਾਈਚਾਰੇ ਦੇ ਲੋਕ ਲਕਸਰ ਵਿੱਚ ਇਕੱਠੇ ਹੋਏ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਮੁਲਾਜ਼ਮਾਂ ਤੇ ਕਾਰਵਾਹੀ ਕਰਨ ਲਈ 10 ਤਰੀਕ ਤੱਕ ਦਾ ਸਮਾਂ ਦਿੱਤਾ।
ਜਗਜੀਤ ਸਿੰਘ ਜੱਗਾ ਨੇ qtv ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਇਸ ਮਾਮਲੇ ਸਬੰਧੀ ਸਾਰੇ ਸਬੰਧਤ ਅਧਿਕਾਰੀਆਂ ਡੀ.ਐਮ., ਐਸ.ਪੀ., ਐਸ.ਐਸ.ਪੀ., ਹਿਊਮਨ ਰਾਈਟਸ ਆਦਿ ਨੂੰ ਜਾਣੂ ਕਰਵਾ ਚੁੱਕੇ ਹਾਂ ਪਰ ਅਜੇ ਤੱਕ ਉਨ੍ਹਾਂ ਦੇ ਤਰਫੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਜੇਕਰ ਪ੍ਰਸ਼ਾਸਨ ਇਸ ਸਬੰਧੀ 10 ਤਰੀਕ ਤੱਕ ਕੋਈ ਠੋਸ ਕਾਰਵਾਈ ਨਹੀਂ ਕਰਦਾ ਤਾਂ ਅਸੀਂ ਪੰਜਾਬ, ਹਰਿਆਣਾ, ਉਤਰਾਖੰਡ, ਹਿਮਾਚਲ, ਯੂ.ਪੀ ਆਦਿ ਤੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਇਸ ਮਾਮਲੇ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕਾਰਵਾਈ ਦੀ ਮੰਗ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਅੱਜ ਤੱਕ ਜਿੰਨੇ ਵੀ ਪ੍ਰਦਰਸ਼ਨ ਕੀਤੇ ਹਨ, ਉਨ੍ਹਾਂ ਵਿੱਚ ਸਭ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਓ ਦਾ ਰਵੱਈਆ ਬਹੁਤ ਗਲਤ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸਿੱਖ ਕੌਮ ‘ਤੇ ਅੱਤਿਆਚਾਰ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਇਸ ਦੌਰਾਨ ਜਗਜੀਤ ਸਿੰਘ ਜੱਗਾ (ਸ. ਅ. ਦ. ਅ.)ਜਿਲ੍ਹਾ ਪ੍ਰਧਾਨ, ਗੁਰਲਾਲ ਸਿੰਘ, ਨਿਸ਼ਾਨ ਸਿੰਘ ਕਾਹਲੋਂ ਆਦਿ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।