ਰੂਸ ਨਾਲ ਚੱਲ ਰਹੇ ਤਣਾਅ ਦੇ ਚੱਲਦਿਆਂ ਯੂਕਰੇਨ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ।ਯੂਕਰੇਨ ਸਰਕਾਰ ਨੇ ਸੰਸਦ ਵਿੱਚ ਇੱਕ ਨਵਾਂ ਬਿੱਲ ਪਾਸ ਕੀਤਾ ਹੈ, ਜਿਸ ਦੇ ਤਹਿਤ ਹੁਣ ਯੂਕਰੇਨ ਦਾ ਹਰ ਨਿਵਾਸੀ ਆਪਣੇ ਘਰ ਵਿੱਚ ਹਥਿਆਰ ਰੱਖ ਸਕਦਾ ਹੈ।
ਦੱਸ ਦੇਈਏ ਕਿ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਦੀ ਸਥਿਤੀ ਬਣੀ ਹੋਈ ਹੈ। ਰੂਸ ਨੇ ਪੱਛਮੀ ਦੇਸ਼ਾਂ ਦੇ ਫੈਸਲਿਆਂ ਨੂੰ ਦਰਕਿਨਾਰ ਕਰਦੇ ਹੋਏ ਆਪਣੀ ਫੌਜ ਨੂੰ ਯੂਕਰੇਨ ਵਿਚ ਦਾਖਲ ਹੋਣ ਦਾ ਹੁਕਮ ਦਿੱਤਾ ਹੈ। ਜਿਸ ਕਾਰਨ ਤੀਜੇ ਵਿਸ਼ਵ ਯੁੱਧ ਦੇ ਹਾਲਾਤ ਪੈਦਾ ਹੋ ਗਏ ਹਨ।