ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ Youtube ‘ਤੇ ਬੈਨ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਭਾਰਤ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਟਵੀਟਰ ਅਕਾਊਂਟ “ਕਿਸਾਨ ਏਕਤਾ ਮੋਰਚਾ” ਅਤੇ ਕਿਸਾਨਾਂ ਦੀ ਹਿਮਾਇਤ ਕਰਨ ਵਾਲੇ “ਟਰੈਕਟਰ ਤੋਂ ਟਵਿੱਟਰ” ਅਕਾਊਂਟ ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ ਕੁਝ ਕਿਸਾਨ ਸਮਰਥਕਾਂ ਦੇ ਟਵਿੱਟਰ ਖਾਤਿਆਂ ਤੇ ਵੀ ਰੋਕ ਲਗਾਈ ਗਈ ਹੈ। ਕਿਸਾਨ ਏਕਤਾ ਮੋਰਚਾ ਦੇ ਟਵਿੱਟਰ ਅਕਾਊਂਟ ਦੇ ਪੰਜ ਲੱਖ ਫਾਲੋਅਰਜ਼ ਹਨ ਅਤੇ “ਟਰੈਕਟਰ ਟੂ ਟਵਿੱਟਰ” ਦੇ 55 ਹਜ਼ਾਰ ਫਾਲੋਅਰਜ਼ ਹਨ।


ਇਨ੍ਹਾਂ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਜਵਾਬ ਦਿੱਤਾ ਜਾਂਦਾ ਸੀ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੇ ਪ੍ਰੋਗਰਾਮਾਂ ਦਾ ਵੇਰਵਾ ਦੱਸਿਆ ਜਾਂਦਾ ਸੀ। ਇਨ੍ਹਾਂ ਰਾਹੀਂ ਹੀ ਖ਼ੇਤੀ ਕਾਨੂੰਨਾਂ ਦੇ ਵਿਰੁੱਧ ਟਰੈੱਡ ਕੀਤਾ ਜਾਂਦਾ ਸੀ। ਇਹ ਦੋਵੇਂ ਅਕਾਊਂਟ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬਣੇ ਸਨ। ਇਨ੍ਹਾਂ ਅਕਾਊਂਟਾਂ ਰਾਹੀਂ ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਦੀਆਂ ਸਰਗਰਮੀਆਂ ਦੀ ਜਾਣਕਾਰੀ ਡਿਜੀਟਲ ਪਲੇਟਫਾਰਮ ਉਤੇ ਸਾਂਝੀ ਕੀਤੀ ਜਾਂਦੀ ਸੀ।