ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਰੇ 10 ਸਾਥੀਆਂ ਉੱਤੇ ਨਵੇਂ ਸਿਰੇ ਤੋਂ ਐਨਐਸਏ ਲਗਾਇਆ । ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ। ਨਵੇਂ ਸਿਰੇ ਤੋਂ ਲਗਾਏ ਐਨ ਐੱਸ ਏ ਦੇ ਆਦੇਸ਼ ਹਾਈਕੋਰਟ ਵਿੱਚ ਪੇਸ਼ ਕੀਤੇ ਜਾਣ ਲਈ ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਸਮਾਂ ਮੰਗਿਆ ਹੈ। ਇਨ੍ਹਾਂ ਸਾਰੀਆਂ ਪਟੀਸ਼ਨਾਂ ‘ਤੇ ਸੁਣਵਾਈ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਵੇਗੀ। ਇਸ਼ਤਿਹਾਰਬਾਜ਼ੀ ਅੱਜ ਪਟੀਸ਼ਨਕਰਤਾਵਾਂ ਦੀ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। NSA ਦੇ ਆਦੇਸ਼ ਸਿਰਫ ਇੱਕ ਸਾਲ ਲਈ ਲਾਗੂ ਕੀਤੇ ਜਾ ਸਕਦੇ ਹਨ। ਹੁਣ ਇਨ੍ਹਾਂ ਹੁਕਮਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਸਾਰਿਆਂ ਖਿਲਾਫ ਨਵੇਂ ਸਿਰੇ ਤੋਂ ਐੱਨ.
ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਰੇ 10 ਸਾਥੀਆਂ ਉੱਤੇ ਨਵੇਂ ਸਿਰੇ ਤੋਂ ਐਨਐਸਏ ਲਗਾਇਆ । ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ।
ਨਵੇਂ ਸਿਰੇ ਤੋਂ ਲਗਾਏ ਐਨ ਐੱਸ ਏ ਦੇ ਆਦੇਸ਼ ਹਾਈਕੋਰਟ ਵਿੱਚ ਪੇਸ਼ ਕੀਤੇ ਜਾਣ ਲਈ ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਸਮਾਂ ਮੰਗਿਆ ਹੈ। ਇਨ੍ਹਾਂ ਸਾਰੀਆਂ ਪਟੀਸ਼ਨਾਂ ‘ਤੇ ਸੁਣਵਾਈ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਵੇਗੀ।

ਅੱਜ ਪਟੀਸ਼ਨਕਰਤਾਵਾਂ ਦੀ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। NSA ਦੇ ਆਦੇਸ਼ ਸਿਰਫ ਇੱਕ ਸਾਲ ਲਈ ਲਾਗੂ ਕੀਤੇ ਜਾ ਸਕਦੇ ਹਨ। ਹੁਣ ਇਨ੍ਹਾਂ ਹੁਕਮਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਸਾਰਿਆਂ ਖਿਲਾਫ ਨਵੇਂ ਸਿਰੇ ਤੋਂ ਐੱਨ.ਐੱਸ.ਏ. ਲਗਾਇਆ ਗਿਆ ਹੈ।
ਹਾਈ ਕੋਰਟ ਨੇ ਜਦੋਂ ਇਹ ਜਾਣਕਾਰੀ ਮੰਗੀ ਤਾਂ ਪੰਜਾਬ ਸਰਕਾਰ ਨੇ ਅਗਲੀ ਸੁਣਵਾਈ ਦੌਰਾਨ ਇਨ੍ਹਾਂ ਹੁਕਮਾਂ ਬਾਰੇ ਪੂਰੀ ਜਾਣਕਾਰੀ ਦੇਣ ਲਈ ਸਮਾਂ ਮੰਗਿਆ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਯੋਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖਿਲਾਫ ਲਗਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ।
