ਮਾਨਸਾ ਵਿੱਚ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ।
ਭਗਵੰਤ ਮਾਨ ਨੇ ਆਪਣੇ ਸੋਸ਼ਲ ਅਕਾਊਂਟ ਤੇ ਟਵੀਟ ਕਰ ਕੇ ਕਿਹਾ ਹੈ ਕਿ “ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ..ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ”।