ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਸਵੇਰੇ ਜੇਲ੍ਹ ਤੋਂ ਹੀ ਪਹਿਲਾ ਹੁਕਮ ਜਾਰੀ ਕੀਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਇਹ ਹੁਕਮ ਜਲ ਮੰਤਰੀ ਆਤਿਸ਼ੀ ਮਾਰਲੇਨਾ ਨੂੰ ਇਕ ਨੋਟ ਰਾਹੀਂ ਜਾਰੀ ਕੀਤਾ ਹੈ ਅਤੇ ਹੁਣ ਖਬਰ ਹੈ ਕਿ ਜਲ ਮੰਤਰੀ ਆਤਿਸ਼ੀ ਸਵੇਰੇ 10 ਵਜੇ ਇਕ ਵੱਡੀ ਪ੍ਰੈੱਸ ਕਾਨਫਰੰਸ ਕਰਨਗੇ।
ਦਿੱਲੀ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਚੱਲ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚੋਂ ਸਰਕਾਰ ਚਲਾ ਰਹੇ ਹਨ। ਉਨ੍ਹਾਂ ਨੇ ਐਤਵਾਰ ਸਵੇਰੇ ਜੇਲ੍ਹ ਤੋਂ ਹੀ ਪਹਿਲਾ ਹੁਕਮ ਜਾਰੀ ਕੀਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਐਮ ਕੇਜਰੀਵਾਲ ਨੇ ਜਲ ਮੰਤਰਾਲੇ ਨੂੰ ਲੈ ਕੇ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਇਹ ਹੁਕਮ ਜਲ ਮੰਤਰੀ ਆਤਿਸ਼ੀ ਮਾਰਲੇਨਾ ਨੂੰ ਇਕ ਨੋਟ ਰਾਹੀਂ ਜਾਰੀ ਕੀਤਾ ਅਤੇ ਹੁਣ ਖਬਰ ਹੈ ਕਿ ਜਲ ਮੰਤਰੀ ਆਤਿਸ਼ੀ ਸਵੇਰੇ 10 ਵਜੇ ਇਕ ਵੱਡੀ ਪ੍ਰੈੱਸ ਕਾਨਫਰੰਸ ਕਰਨਗੇ।