ਆਸਟ੍ਰੇਲੀਆ। ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ‘ਚ ਭਿਆਨਕ ਹੜ੍ਹ ਕਾਰਨ ਸੈਂਕੜੇ ਘਰ ਪਾਣੀ ‘ਚ ਡੁੱਬ ਗਏ ਹਨ। ਸਿਡਨੀ ਵਿੱਚ ਹੜ੍ਹ ਦੇ ਕਾਰਣ ਸ਼ਹਿਰ ਦੇ ਆਲੇ-ਦੁਆਲੇ ਦੇ ਲੋਕਾਂ ਲਈ ਐਮਰਜੈਂਸੀ ਦੀ ਸਥਿਤੀ ਬਣੀ ਹੋਈ ਹੈ।ਸ਼ਹਿਰ ਵਿੱਚ ਆਏ ਭਿਆਨਕ ਹੜ੍ਹ ਵਿੱਚ ਕਰੀਬ 50,000 ਲੋਕ ਪ੍ਰਭਾਵਿਤ ਹੋਏ ਹਨ।

ਸਿਡਨੀ ਦੇ ਪੱਛਮੀ ਉਪਨਗਰਾਂ ਵਿੱਚ ਨਿਊ ਸਾਊਥ ਵੇਲਜ਼ ਵਿੱਚ ਲਗਭਗ 50,000 ਨਿਵਾਸੀਆਂ ਨੂੰ ਜਾਂ ਤਾਂ ਖਾਲੀ ਕਰਨ ਲਈ ਕਿਹਾ ਗਿਆ ਹੈ ਜਾਂ ਚੇਤਾਵਨੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਨਿਕਾਸੀ ਦੇ ਆਦੇਸ਼ ਮਿਲ ਸਕਦੇ ਹਨ।