ਬਾਜਪੁਰ ਦੀ ਸਹਿਕਾਰੀ ਖੰਡ ਮਿੱਲ ਵਿੱਚ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਾ ਸਿੰਘ ਪੱਡਾ ਦੀ ਅਗਵਾਈ ਵਿੱਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਮਿੱਲ ਤੇ ਇਕੱਠੇ ਹੋਏਕ। ਮਸਲਾ ਬਗਾਸ ਕਾਰਨ ਪਿਛਲੇ ਕਈ ਦਿਨਾਂ ਤੋਂ ਬੰਦ ਪਿਆ ਪਲਾਂਟ ਨਾ ਚੱਲ ਸਕਣ ਦਾ ਹੈ ।ਜਿਸ ਕਾਰਨ ਕਿਸਾਨ ਭੜਕ ਗਏ।ਕਿਸਾਨਾਂ ਨੇ ਮਿੱਲ ਪ੍ਰਸ਼ਾਸਨ ’ਤੇ ਲਾਪ੍ਰਵਾਹੀ ਦੇ ਦੋਸ਼ ਲਾਏ ਹਨ।ਉਨ੍ਹਾਂ ਨੇ ਕੇਨ ਯਾਰਡ ਵਿੱਚ ਜਾ ਕੇ ਰੋਸ ਪ੍ਰਦਰਸ਼ਨ ਕੀਤਾ। ਬਾਅਦ ਵਿੱਚ ਮਿੱਲ ਪ੍ਰਬੰਧਕਾਂ ਵੱਲੋਂ ਕਿਸਾਨਾਂ ਨੂੰ ਪਲਾਂਟ ਨੂੰ ਪੂਰੀ ਤਰ੍ਹਾਂ ਨਾਲ ਚਲਾਉਣ ਦਾ ਭਰੋਸਾ ਦੇ ਕੇ ਹੀ ਸ਼ਾਂਤ ਕੀਤਾ।
ਪਿਛਲੇ ਕੁਝ ਦਿਨਾਂ ਤੋਂ ਬੰਦ ਪਏ ਪਲਾਂਟ ਦੀ ਕਾਰਵਾਈ ਨਾ ਹੋਣ ਕਾਰਨ ਕਿਸਾਨ ਰੋਹ ਵਿੱਚ ਆ ਗਏ। ਉਨ੍ਹਾਂ ਮਿੱਲ ਅਧਿਕਾਰੀਆਂ ’ਤੇ ਲਾਪਰਵਾਹੀ ਦਾ ਦੋਸ਼ ਲਾਉਂਦਿਆਂ ਧਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਗੱਡੀਆਂ ਵਿੱਚ ਗੰਨਾ ਲੈ ਕੇ ਮਿੱਲ ਦੇ ਗੇਟ ’ਤੇ ਖੜ੍ਹੇ ਹਨ ਪਰ ਮਿੱਲ ਦੇ ਜ਼ਿੰਮੇਵਾਰ ਅਧਿਕਾਰੀ ਪਲਾਂਟ ਨੂੰ ਚਾਲੂ ਕਰਨ ਲਈ ਬਗਾਸ ਦਾ ਪ੍ਰਬੰਧ ਨਹੀਂ ਕਰ ਰਹੇ। ਕਿਸਾਨਾਂ ਦੇ ਧਰਨੇ ਦੀ ਸੂਚਨਾ ਮਿਲਦਿਆਂ ਹੀ ਐੱਸ.ਡੀ.ਐੱਮ. ਆਰ ਸੀ ਤਿਵਾਰੀ ਵੀ ਮਿੱਲ ਵਿੱਚ ਪੁੱਜੇ ਅਤੇ ਕਿਸਾਨਾਂ ਨੂੰ ਸਮਝਾ ਕੇ ਸ਼ਾਂਤ ਕੀਤਾ। ਮਿੱਲ ਅਧਿਕਾਰੀਆਂ ਨੇ ਪਲਾਂਟ ਨੂੰ ਜਲਦੀ ਚਾਲੂ ਕਰਨ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਬੀਕੇਯੂ ਆਗੂ ਦਲਜੀਤ ਸਿੰਘ ਰੰਧਾਵਾ, ਹਰਦੇਵ ਸਿੰਘ, ਬਲਦੇਵ ਸਿੰਘ, ਵਿੱਕੀ ਰੰਧਾਵਾ, ਜਗਮੋਹਨ ਸਿੰਘ ਆਦਿ ਹਾਜ਼ਰ ਸਨ।