ਲਖੀਮਪੁਰ ਖੀਰੀ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ਵਿਚ ਮਾਰੇ ਗਏ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਲਈ ਅੰਤਿਮ ਅਰਦਾਸ ਮੰਗਲਵਾਰ ਨੂੰ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਦੇ ਇਕ ਅਹੁਦੇਦਾਰ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਸਿਆਸੀ ਆਗੂ ਨੂੰ ਅੰਤਿਮ ਅਰਦਾਸ ਵਿਚ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉੱਥੇ ਸਿਰਫ਼ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮੌਜੂਦ ਰਹਿਣਗੇ।
ਜਿਸ ਜਗ੍ਹਾ ਹਿੰਸਾ ਹੋਈ ਸੀ ਉਸ ਦੇ ਨੇੜੇ ਹੀ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਟਿਕੈਤ) ਉਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਪ੍ਰਭਾਰੀ ਬਲਜਿੰਦਰ ਸਿੰਘ ਮਾਨ ਤੇ ਕਿਸਾਨ ਨੇਤਾ ਗੁਰਪ੍ਰੀਤ ਸਿੰਘ ਔਜਲਾ ਨੇ ਅੱਜ Qtv ਪੰਜਾਬੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਮ੍ਰਿਤਕ ਕਿਸਾਨਾਂ ਲਈ ਭਲਕੇ ਮੰਗਲਵਾਰ ਨੂੰ ਤਿਕੁਨੀਆ ਵਿਚ ਅੰਤਿਮ ਅਰਦਾਸ ਕੀਤੀ ਜਾਵੇਗੀ।
ਜਿਸ ਵਿਚ ਵੱਖ ਵੱਖ ਰਾਜਾਂ ਤੇ ਜ਼ਿਲ੍ਹਿਆਂ ਦੇ ਕਿਸਾਨ ਅਤੇ ਆਗੂ ਸ਼ਾਮਲ ਹੋਣਗੇ। ਇਸ ਦੌਰਾਨ ਕਿਸੇ ਵੀ ਸਿਆਸੀ ਆਗੂ ਨੂੰ ਮੰਚ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਤਿਕੂਨਿਆ ਜਾਣ ਦਾ ਰੂਟ :