ਕਪੂਰਥਲਾ ਸੀਟ ਤੋਂ ਕਾਂਗਰਸ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੇ ਜਿੱਤ ਪ੍ਰਾਪਤ ਕੀਤੀ ਹੈ। ਉੱਥੇ ਹੀ ਪਠਾਨਕੋਟ ਦੀ ਸੀਟ ਬੀਜੇਪੀ ਦੇ ਖਾਤੇ ਵਿੱਚ ਗਈ ਹੈ। ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਜੇਤੂ ਰਹੇ ਹਨ ।
ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ । ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਕੁਲ 2409 ਵੋਟਾਂ ਮਿਲੀਆਂ ਹਨ ।