ਚੰਡੀਗੜ੍ਹ : 21 ਦਿਨ ਦੀ ਪੈਰੋਲ ਤੇ ਬਾਹਰ ਆਏ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਅਚਾਨਕ ਬੀਤੀ ਰਾਤ ਹਰਿਆਣਾ ਸਰਕਾਰ ਦੀ ਸਿਫ਼ਾਰਿਸ਼ ਤੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦੇ ਦਿੱਤੀ ਗਈ ।ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕਤਲ ਅਤੇ ਬਲਾਤਕਾਰ ਦੇ ਕੇਸਾਂ ਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਚ ਬੰਦ ਸਨ ਜੋ ਕੁਝ ਦਿਨ ਪਹਿਲਾਂ ਹੀ ਪੈਰੋਲ ਤੇ ਬਾਹਰ ਆਏ ਹਨ । ਹਰਿਆਣਾ ਸਰਕਾਰ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਹੈ ਕਿ ਉਸ ਨੂੰ ਖ਼ਾਲਿਸਤਾਨੀਆਂ ਵੱਲੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ।
ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਰੱਦ ਕਰਨ ਲਈ ਦਾਇਰ ਪਟੀਸ਼ਨ ‘ਤੇ ਹਰਿਆਣਾ ਸਰਕਾਰ ਨੇ ਸੋਮਵਾਰ ਨੂੰ ਸਪਸ਼ਟ ਕੀਤਾ ਹੈ ਕਿ ਡੇਰਾ ਮੁਖੀ ਨੂੰ ਨਿਰਧਾਰਿਤ ਪ੍ਰਕਿਰਿਆ ਤਹਿਤ ਹੀ ਪੈਰੋਲ ਦਿੱਤੀ ਗਈ ਹੈ।ਹਰਿਆਣਾ ਸਰਕਾਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਰੱਦ ਕਰਨ ਲਈ ਦਾਇਰ ਪਟੀਸ਼ਨ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਡੇਰਾ ਮੁਖੀ ਨੂੰ ਨਿਰਧਾਰਿਤ ਪ੍ਰਕਿਰਿਆ ਤਹਿਤ ਹੀ ਪੈਰੋਲ ਦਿੱਤੀ ਗਈ ਹੈ। ਹਰਿਆਣਾ ਦੇ ਐਡਵੋਕੇਟ ਜਨਰਲ ਬੀ.ਆਰ. ਮਹਾਜਨ ਨੇ ਸੋਮਵਾਰ ਨੂੰ ਹਾਈ ਕੋਰਟ ਦੇ ਹੁਕਮਾਂ ਤਹਿਤ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਦਾ ਸਾਰਾ ਰਿਕਾਰਡ ਹਾਈ ਕੋਰਟ ਨੂੰ ਸੌਂਪ ਦਿੱਤਾ ਹੈ।