ਖਟੀਮਾ
“ਘਰਿ ਘਰਿ ਅੰਦਰਿ ਧਰਮਸ਼ਾਲ” ਪ੍ਰਚਾਰ ਲਹਿਰ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਚਲਾਈ ਜਾ ਰਹੀ ਇਸ ਲਹਿਰ ਦੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਮੱਤਾ ਸਾਹਿਬ ਦੇ ਸਹਿਯੋਗ ਨਾਲ ਉਤਰਾਖੰਡ ਸਿੱਖ ਮਿਸ਼ਨ ਕਾਸ਼ੀਪੁਰ ਵਲੋਂ ਪਿੰਡ ਰਧੁਲੀਆ, ਖਟੀਮਾ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ।
ਕੈਂਪ ਵਿਚ ਭਾਈ ਸੁਖਵਿੰਦਰ ਸਿੰਘ ਐਮ ਏ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਕੈਂਪ ਵਿਚ ਸ਼ਾਮਲ ਹੋਏ ਬੱਚਿਆਂ ਨੂੰ ਗੁਰਬਾਣੀ, ਗੁਰਮੁਖੀ ਭਾਸ਼ਾ ਦਾ ਗਿਆਨ, ਇਤਿਹਾਸ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਗਈ। 21 ਦਿਨਾਂ ਦੇ ਲਗੇ ਇਸ ਕੈਂਪ ਵਿਚ 80 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ।
ਕੈਂਪ ਦੀ ਸਮਾਪਤੀ ਤੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਰਟੀਫਿਕੇਟ ਤੇ ਤਗਮੇ ਦੇ ਕੇ ਸਨਮਾਨਿਤ ਕੀਤਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਮੱਤਾ ਸਾਹਿਬ, ਗ੍ਰੰਥੀ ਸਭਾ ਅਤੇ ਪਿੰਡ ਵਾਸੀਆਂ ਵਲੋਂ ਵੀ ਬਚਿਆਂ ਦਾ ਹੌਂਸਲਾ ਵਧਾਉਣ ਲਈ ਉਨ੍ਹਾਂ ਨੂੰ ਸਰੋਪੇ ਅਤੇ ਇਨਾਮ ਦਿੱਤੇ ਗਏ।
ਭਾਈ ਸੁਖਵਿੰਦਰ ਸਿੰਘ ਐਮ ਏ ਵਲੋਂ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਜਿਹੇ ਕੈਂਪ ਲਗਾਉਂਦੇ ਰਹਿਣ ਤਾਂ ਜੋ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਬਾਰੇ ਜਾਣਕਾਰੀ ਹੋ ਸਕੇ।
ਇਸ ਮੌਕੇ ਤੇ ਗ੍ਰੰਥੀ ਸਭਾ ਦੇ ਮੰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਐਮ ਏ, ਗੁਰਮੀਤ ਸਿੰਘ, ਗੁਰਚਰਨ ਸਿੰਘ, ਜਸਵੀਰ ਕੌਰ, ਜਸਵੰਤ ਸਿੰਘ, ਡਾ. ਤਨਪ੍ਰੀਤ ਸਿੰਘ, ਨਰਿੰਦਰ ਸਿੰਘ, ਰਾਜਿੰਦਰ ਸਿੰਘ, ਅਤੇ ਮੋਹਨ ਸਿੰਘ ਆਦਿ ਹਾਜ਼ਰ ਸਨ।