ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇ ਕੁਝ ਲੋਕ ਗ਼ਲਤ ਮਤਲਬ ਕੱਢ ਕੇ ਵਿਵਾਦ ਵਿਵਾਦ ਪੈਦਾ ਕਰਦੇ ਨਜ਼ਰ ਆ ਰਹੇ ਹਨ। ਇਸੇ ਨੂੰ ਹੀ ਲੈ ਕੇ ਹਰਿਆਣਾ ਦੇ ਮੁੱਕੇਬਾਜ਼ ਅਤੇ ਕਾਂਗਰਸ ਆਗੂ ਵਿਜੇਂਦਰ ਸਿੰਘ ਨੇ ਗੀਤ ਦੇ ਅਸਲ ਮਤਲਬ ਲੋਕਾਂ ਨੂੰ ਦੱਸੇ ਹਨ।

ਵਿਜੇਂਦਰ ਸਿੰਘ ਦੇ ਫੇਸਬੁਕ ਤੇ ਲਿਖਿਆ ਹੈ ਕਿ ਮੂਸੇਵਾਲਾ ਨੇ ਗਾਣੇ ਵਿਚ ਕੁਝ ਵੀ ਗਲਤ ਨਹੀਂ ਕਿਹਾ ਹੈ।ਮੁੱਕੇਬਾਜ ਵਿਜੇਂਦਰ ਸਿੰਘ ਨੇ ਫੇਸਬੁਕ ‘ਤੇ ਪੋਸਟ ਪਾ ਕੇ ਲਿਖਿਆ ਹੈ ਕਿ….ਸਿੱਧੂ ਮੂਸੇਵਾਲਾ ਦੇ SYL ਗਾਣੇ ਦੀ ਲਾਈਨ “ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ”

ਨੂੰ ਲੈ ਕੇ ਲੋਕਾਂ ਨੂੰ ਕੰਨਫਿਊਸ਼ਨ ਹੈ ਕਿ ਪਾਣੀ ਦਾ ਤੁਪਕਾ ਕਿਸ ਨੂੰ ਨਹੀਂ ਦਿੰਦੇ ? ਹਰਿਆਣਾ ਨੂੰ ?
ਤਾਂ ਇਸ ਲਾਈਨ ਦੇ ਅਰਥ ਸਮਝਣ ਦੇ ਲਈ
ਸਾਨੂੰ ਸਾਡਾ ਪਿਛੋਕੜ ਅਤੇ ਸਾਡਾ ਲਾਣਾ ਦੇ ਦਿਓ
ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਦੇ ਦਿਓ
ਨੂੰ ਧਿਆਨ ਨਾਲ ਸਮਝੋ ਕਿ ਉਹ ਸ਼ੁਰੂਆਤ ਚ ਹੀ ਪਰਿਵਾਰ ਇਕ ਕਰਨ ਦੀ ਗੱਲ ਕਹਿ ਰਿਹਾ ਹੈ,
ਯਾਨੀ ਕਿ ਸਾਡਾ ਪਰਿਵਾਰ(ਰਾਜ) ਇਕ ਕਰ ਦਿਓ ਅਸੀ ਆਪਣਾ ਮਸਲਾ ਖ਼ੁਦ ਹੱਲ ਕਰ ਲਵਾਂਗੇ।
ਇਸ ਗਾਣੇ ਦੀ ਇਕ ਲਾਈਨ ਹੋਰ ਹੈ
ਕਿਉਂ ਪੱਗਾਂ ਨਾਲ ਖਹਿੰਦਾ ਫਿਰਦਾ ਟੋਪੀ ਵਾਲਿਆ
ਇਸਨੂੰ ਵੀ ਸਮਝਣ ਦੀ ਜ਼ਰੂਰਤ ਹੈ । ਪੱਗ(ਪਗੜੀ) ਨੂੰ ਸਿਰਫ਼ ਸਿੱਖੀ ਨਾਲ ਜੋੜਕੇ ਨਾ ਦੇਖੋ, ਹਰਿਆਣਾ/ ਰਾਜਸਥਾਨ ਚ ਵੀ ਪਗੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ। ਅਤੇ ਟੋਪੀ ਵਾਲੇ ਇਹ ਨੇਤਾ ਨੇ, ਜੋ ਸਾਨੂੰ ਆਪਸ ਚ ਲੜਵਾਉਂਦੇ ਨੇ..
ਨੋਟ- ਇਸ ਗਾਣੇ ਚ ਉਨ੍ਹਾਂ ਲੋਕਾਂ ਨੂੰ ਹੀ ਜਲਣ ਹੋ ਰਹੀ ਹੈ, ਜੋ ਲੋਕਾਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ,ਯੂਪੀ ਦੇ ” ਕਿਸਾਨਾਂ ‘ਚ ਅੱਤਵਾਦ ਦਿੱਖਦਾ ਹੈ।