ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਮੁਲਜ਼ਮ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਉਹ ਅੱਜ ਸਵੇਰੇ ਪੁਲਿਸ ਅੱਗੇ ਪੇਸ਼ ਹੋਣ ਲਈ ਪਹੁੰਚੇ ਸਨ।
ਡੀਆਈਜੀ ਉਪੇਂਦਰ ਅੱਗਰਵਾਲ ਨੇ ਕਿਹਾ, “ਅਸੀਂ ਸਵੇਰ ਤੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ। ਉਹ ਸਾਡਾ ਸਹਿਯੋਗ ਨਹੀਂ ਕਰ ਰਹੇ ਸਨ, ਉਹ ਕਈ ਸਾਰੀਆਂ ਗੱਲਾਂ ਨਹੀਂ ਦਸਣਾ ਚਾਹ ਰਹੇ।”
“ਸਹਿਯੋਗ ਨਾ ਕਰਨ, ਬਚਣ ਵਾਲੇ ਜਵਾਬ ਦੇਣ ਕਾਰਨ ਅਸੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਰਹੇ ਹਾਂ। ਉਨ੍ਹਾਂ ਨੂੰ ਅਦਾਲਤ ਦੇ ਸਾਹਮਣੇ ਪਾਸ਼ ਕੀਤਾ ਜਾਵੇਗਾ। ਅਸੀਂ ਉਨ੍ਹਾਂ ਤੋਂ ਹੋਰ ਪੁੱਛ-ਪੜਤਾਲ ਕਰਾਂਗੇ।”