ਨਵੀਂ ਦਿੱਲੀ:
ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਅੱਗੇਂ ਤੋਂ ਅਹੁਦੇਦਾਰੀ ਲਈ ਨਾ ਖੜ੍ਹਨ ਦਾ ਐਲਾਨ ਕੀਤਾ ਹੈ। ਨਾਲ ਹੀ ਤਾਜ਼ਾ ਖ਼ਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਨੇ ਭਾਜਪਾ ਪਾਰਟੀ ਜੁਆਇਨ ਕਰ ਲਈ ਹੈ।
ਇਸ ਦੀ ਜਾਣਕਾਰੀ ਉਹਨਾਂ ਨੇ ਅਪਣੇ ਟਵਿਟਰ ਅਕਾਊਂਟ ਜ਼ਰੀਏ ਸਾਂਝੀ ਕੀਤੀ। ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾਂ ਦਿੰਦਿਆਂ ਕਿਹਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਹੈ ਕਿ ਉਹ ਪ੍ਰਧਾਨ ਅਹੁਦੇ ਲਈ ਚੋਣ ਨਹੀਂ ਲੜਣਗੇ। ਸਿਰਸਾ ਪੰਜਾਬੀ ਬਾਗ ਤੋਂ ਚੋਣ ਹਾਰ ਗਏ ਸੀ, ਬਾਵਜੂਦ ਇਸ ਦੇ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਨੂੰ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਸੀ।
ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਮਨੋਨੀਤ ਮੈਂਬਰ ਐਲਾਨਿਆ ਪਰ ਪੰਜਾਬੀ ਗਿਆਨ ਦੀ ਪ੍ਰੀਖਿਆ ’ਚ ਅਸਫਲ ਰਹਿਣ ਕਾਰਨ ਉਨ੍ਹਾਂ ਨੂੰ ਨਾਕਾਬਿਲ ਐਲਾਨ ਕਰ ਦਿੱਤਾ ਗਿਆ ਹੈ। ਗੁਰਦੁਆਰਾ ਚੋਣ ਡਾਇਰੈਕੋਰੇਟ ਦੇ ਇਸ ਫੈਸਲੇ ਖ਼ਿਲਾਫ਼ ਉਨ੍ਹਾਂ ਨੇ ਹਾਈਕੋਰਟ ’ਚ ਪਟੀਸ਼ਨ ਦਰਜ ਕੀਤੀ ਹੈ। ਮਾਮਲਾ ਅਜੇ ਵਿਚਾਰਅਧੀਨ ਹੈ।