ਜਲੰਧਰ ਦਿਹਾਤੀ ਪੁਲਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ
ਸੂਤਰਾਂ ਦੇ ਹਵਾਲੇ ਤੋਂ ਖਬਰਾਂ ਆ ਰਹੀਆਂ ਹਨ ਕਿ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ।
ਜਲੰਧਰ ਦਿਹਾਤੀ ਪੁਲਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।