ਦੀਵਾਲੀ ‘ਤੇ ਤੇਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਤੋਂ ਦੁਖੀ ਲੋਕਾਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।
ਇਸ ਤੋਂ ਬਾਅਦ ਸੂਬਾ ਸਰਕਾਰ ਨੇ ਵੀ ਪੈਟਰੋਲ ‘ਤੇ 7 ਰੁਪਏ ਅਤੇ ਡੀਜ਼ਲ ‘ਤੇ 2 ਰੁਪਏ ਦੀ ਕਟੌਤੀ ਕੀਤੀ ਹੈ। ਇਸ ਕਾਰਨ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ 12-12 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਨਵੀਆਂ ਦਰਾਂ ਵੀਰਵਾਰ ਤੋਂ ਲਾਗੂ ਹੋਣਗੀਆਂ।
ਯੂਪੀ ‘ਚ ਪੈਟਰੋਲ ‘ਤੇ 17.74 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੈਟ ਲਗਾਇਆ ਜਾ ਰਿਹਾ ਸੀ, ਜਿਸ ਨੂੰ ਘਟਾ ਕੇ 10.74 ਰੁਪਏ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਡੀਜ਼ਲ ‘ਤੇ ਵੈਟ 10.41 ਰੁਪਏ ਪ੍ਰਤੀ ਲੀਟਰ ਤੋਂ ਬਦਲ ਕੇ 8.41 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।
ਕੇਂਦਰ ਅਤੇ ਸੂਬਾ ਸਰਕਾਰ ਦਾ ਇਹ ਫੈਸਲਾ ਜ਼ਿਮਨੀ ਚੋਣਾਂ ‘ਚ ਭਾਜਪਾ ਦੀ ਕਰਾਰੀ ਹਾਰ ਤੋਂ ਇਕ ਦਿਨ ਬਾਅਦ ਆਇਆ ਹੈ। ਲਖਨਊ ‘ਚ ਪੈਟਰੋਲ ਅਤੇ ਡੀਜ਼ਲ ਕ੍ਰਮਵਾਰ 94.94 ਰੁਪਏ ਅਤੇ 86.89 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਮਿਲੇਗਾ। ਪਿਛਲੇ ਸੱਤ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 35-35 ਪੈਸੇ ਦਾ ਵਾਧਾ ਹੋ ਰਿਹਾ ਹੈ।