ਸੰਗਰੂਰ। ਸੰਗਰੂਰ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਤਿਹਾਸਿਕ ਜਿੱਤ ਹਾਸਿਲ ਕੀਤੀ ਹੈ।

ਓਹਨਾਂ ਨੇ 7052 ਵੋਟਾਂ ਦੇ ਵੱਡੇ ਅੰਤਰ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾਇਆ ਹੈ। ਸਿਮਰਨਜੀਤ ਸਿੰਘ ਮਾਨ ਨੂੰ 250174 ਵੋਟਾਂ ਪਈਆਂ ਹਨ ਜਦਕਿਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 243122 ਵੋਟਾਂ ਪਈਆਂ ਹਨ ।ਕਾਂਗਰਸ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਗੋਲਡੀ 78844 ਵੋਟਾਂ ਲੈ ਕੇ ਤੀਜੇ ਸਥਾਨ ਤੇ ਰਹੇ ।ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 65885 ਵੋਟਾਂ ਪਈਆਂ ਅਤੇ ਸ਼ਿਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਕੁੱਲ 43871 ਵੋਟਾਂ ਹੀ ਮਿਲ ਸਕੀਆਂ।
ਸੰਗਰੂਰ ਤੋਂ ਜਿੱਤ ਹਾਸਿਲ ਕਰਨ ਵਾਲੇ ਸ਼ਿਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਦੇ ਲੋਕਾਂ ਦਾ ਧੰਨਵਾਦ ਕੀਤਾ ।