ਕਰੋਨਾ ਦੇ ਦੌਰ ਤੋਂ ਬਾਅਦ ਅੱਜ ਇੱਕ ਵਾਰ ਫਿਰ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਸਵੇਰੇ ਦਸ ਵਜੇ “ਜੋ ਬੋਲੇ ਸੋ ਨਿਹਾਲ…” ਦੇ ਜੈਕਾਰਿਆਂ ਨਾਲ ਖੋਲ੍ਹੇ ਗਏ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪੰਜ ਹਜ਼ਾਰ ਸੰਗਤਾਂ ਨੇ ਇਸ ਪਲ ਦੇ ਦਰਸ਼ਨ ਕੀਤੇ। ਸਵੇਰੇ 9.30 ਵਜੇ ਦੇ ਕਰੀਬ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਰਬਾਰ ਸਾਹਿਬ ਲਿਆਂਦਾ ਗਿਆ।
ਪੰਚ ਪਿਆਰਿਆਂ ਦੀ ਅਗਵਾਈ ਹੇਠ ਗੋਵਿੰਦਘਾਟ ਗੁਰਦੁਆਰੇ ਤੋਂ ਪੰਜ ਹਜ਼ਾਰ ਸ਼ਰਧਾਲੂਆਂ ਦਾ ਪਹਿਲਾ ਜੱਥਾ ਸ਼ਨੀਵਾਰ ਦੁਪਹਿਰ ਘੰਗੜੀਆ ਪਹੁੰਚਿਆ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਹੇਮਕੁੰਟ ਸਾਹਿਬ, ਘੰਗੜੀਆ ਅਤੇ ਹੋਰ ਯਾਤਰਾ ਸਟਾਪਾਂ ‘ਤੇ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ।
ਸਵੇਰੇ 9:30 ਵਜੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਹੋਈ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਸੱਚਖੰਡ ਤੋਂ ਦਰਬਾਰ ਸਾਹਿਬ ਲਿਆਂਦਾ ਗਿਆ।ਸਵੇਰੇ 10 ਵਜੇ ਦੇ ਕਰੀਬ ਸੁਖਮਨੀ ਸਾਹਿਬ ਦੇ ਪਾਠ ਆਰੰਭ ਕੀਤੇ ਗਏ। ਇਸ ਤੋਂ ਬਾਅਦ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਸ਼ਬਦ ਕੀਰਤਨ ਉਪਰੰਤ ਦੁਪਹਿਰ 12:30 ਵਜੇ ਇਸ ਸਾਲ ਦੀ ਪਹਿਲੀ ਅਰਦਾਸ ਹੇਮਕੁੰਟ ਸਾਹਿਬ ਵਿਖੇ ਹੋਈ।
ਹੇਮਕੁੰਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਕਰੋਨਾ ਦੇ ਦੋ ਸਾਲਾਂ ਬਾਅਦ ਅੱਜ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਇੱਕ ਦਿਨ ਵਿੱਚ ਸਿਰਫ਼ ਪੰਜ ਹਜ਼ਾਰ ਸ਼ਰਧਾਲੂ ਹੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ। ਸ਼ਰਧਾਲੂਆਂ ਨੂੰ ਗੋਵਿੰਦਘਾਟ ਵਿਖੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਹੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।