ਕਿੱਛਾ। ਕਿੱਛਾ ਵਿਧਾਨ ਸਭਾ ਦੇ ਕਾਂਗਰਸੀ ਉਮੀਦਵਾਰ ਤਿਲਕ ਰਾਜ ਬੇਹੜ ਲਗਾਤਾਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਜਾਣ ਰਹੇ ਹਨ।ਲੋਕਾਂ ਦਾ ਵੀ ਭਾਰੀ ਸਮਰਥਨ ਓਹਨਾਂ ਨੂੰ ਮਿਲ ਰਿਹਾ ਹੈ।
ਉਨ੍ਹਾਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਜਪਾ ਸਰਕਾਰ ਨੇ ਵਿਕਾਸ ਦੇ ਨਾਂ ‘ਤੇ ਪਿੰਡਾਂ ‘ਚ ਲੋਕਾਂ ਨਾਲ ਧੋਖਾ ਕੀਤਾ ਹੈ, ਲੋਕ ਪਰੇਸ਼ਾਨ ਹਨ, ਨੌਜਵਾਨਾਂ ਕੋਲ ਰੁਜ਼ਗਾਰ ਨਹੀਂ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਅ ਨਹੀਂ ਮਿਲ ਰਿਹਾ, ਸੜਕਾਂ ਟੁੱਟੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਵਾਰ ਸਾਡੀ ਸਰਕਾਰ ਬਣ ਰਹੀ ਹੈ ਅਤੇ ਸਭ ਤੋਂ ਪਹਿਲਾਂ ਅਸੀਂ ਇਨ੍ਹਾਂ ਮੁੱਦਿਆਂ ਵੱਲ ਧਿਆਨ ਦੇਵਾਂਗੇ ਅਤੇ ਲੋਕਾਂ ਦੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਾਂਗੇ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਕਿੱਛਾ ਅਤੇ ਰੁਦਰਪੁਰ ਦੀ ਵਿਧਾਨ ਸਭਾ ਹਲਕਾ ਇਕ ਸੀ ਤਾਂ ਮੈਂ ਵਿਧਾਇਕ ਹੁੰਦਿਆਂ ਕਈ ਵਿਕਾਸ ਕਾਰਜ ਕਰਵਾਏ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਸ ਵਾਰ ਵੀ ਮੇਰੇ ਪਿਛਲੇ ਵਿਕਾਸ ਕਾਰਜਾਂ ਨੂੰ ਦੇਖ ਕੇ ਲੋਕਾਂ ਦਾ ਪਿਆਰ ਮਿਲਿਆ ਹੈ। ਲੋਕਾਂ ਨੇ ਇਸ ਵਾਰ ਕਿੱਛਾ ਵਿਧਾਨ ਸਭਾ ਤੋਂ ਉਮੀਦਵਾਰ ਬਣਾਇਆ ਹੈ ਅਤੇ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਦੇ ਮੱਦੇਨਜ਼ਰ ਸਾਡੀ ਜਿੱਤ ਯਕੀਨੀ ਹੈ ਅਤੇ ਜਿੱਤਣ ਤੋਂ ਬਾਅਦ ਅਸੀਂ ਜਨਤਾ ਦੇ ਭਰੋਸੇ ਨੂੰ ਟੁੱਟਣ ਨਹੀਂ ਦੇਵਾਂਗੇ।